ਜਲੰਧਰ : ਨਰਾਇਣ ਸਿੰਘ ਚੋੜਾ ਜਿਨਾਂ ਉੱਤੇ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਦਾ ਦੋਸ਼ ਹੈ, ਅਤੇ ਪੁਰਾਣੇ ਸਿੱਖ ਸੰਘਰਸ਼ ਨਾਲ ਜੁੜੇ ਹੋਏ ਹਨ, ਦਾ ਜਲੰਧਰ ਦੇ ਕੁਛ ਸ਼ਰਾਰਤੀ ਅਨਸਰਾਂ ਵੱਲੋਂ ਪੁਤਲਾ ਫੂਕਣ ਦਾ ਅਤੇ ਮਾਰਚ ਕੱਢਣ ਦੇ ਫੈਸਲੇ ਦਾ ਜਲੰਧਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਡੱਟ ਕੇ ਜਵਾਬ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਸਿੱਖ ਜਥੇਬੰਦੀਆਂ ਦੇ ਆਗੂ, ਅਕਾਲੀ ਦਲ ਮਾਨ ਦੇ ਆਗੂ ਸੁਖਜੀਤ ਸਿੰਘ ਡਰੋਲੀ, ਮਨਜੀਤ ਸਿੰਘ ਰੇਰੂ, ਸਰਬਜੀਤ ਸਿੰਘ ਖਾਲਸਾ, ਜਗਰੂਪ ਸਿੰਘ , ਅਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ,ਗੁਰਦੀਪ ਸਿੰਘ ਕਾਲੀਆ ਕਲੋਨੀ ,ਵਿੱਕੀ ਸਿੰਘ ਖਾਲਸਾ, ਅਤੇ ਹਰਜੋਤ ਸਿੰਘ ਲੱਕੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਅਸੀਂ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਚਾਹੁੰਦੇ ਹਾਂ। ਪਰ ਕੁਛ ਸ਼ਰਾਰਤੀ ਲੋਕ ਜਾਣ ਬੁੱਝ ਕੇ ਨਗਰ ਨਿਗਮ ਚੋਣਾਂ ਵਿੱਚ ਮਾਹੌਲ ਖਰਾਬ ਕਰਨ ਦੀ ਨੀਅਤ ਨਾਲ ਨਰਾਇਣ ਸਿੰਘ ਚੋੜਾ ਦਾ ਮੁੱਦਾ ਉਠਾ ਕੇ ਜਦ ਕਿ ਇਹਨਾਂ ਦਾ ਇਸ ਮਾਮਲੇ ਵਿੱਚ ਕੁਛ ਵੀ ਲੈਣ ਦੇ ਨਹੀਂ ਹੈ।
ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ । ਇਹੋ ਜਿਹੀ ਹਰਕਤ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਪ੍ਰਸ਼ਾਸਨ ਨੂੰ ਸਪਸ਼ਟ ਰੂਪ ਵਿੱਚ ਚੇਤਾਵਨੀ ਦੇਣਾ ਚਾਹੁੰਦੇ ਹਾਂ। ਕਿ ਇਹੋ ਜਿਹੇ ਸ਼ਰਾਰਤੀ ਅੰਸਰਾਂ ਨੂੰ ਨੱਥ ਪਾਈ ਜਾਵੇ, ਨਹੀਂ ਤਾਂ ਸਿੱਖ ਜਥੇਬੰਦੀਆਂ ਨੂੰ ਇਸ ਦਾ ਜਵਾਬ ਦੇਣ ਲਈ ਮਜਬੂਰ ਹੋਣਾ ਪਵੇਗਾ। ਇਸ ਸਬੰਧ ਵਿੱਚ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ, ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਮਨਵਿੰਦਰ ਸਿੰਘ ਭਾਟੀਆ , ਜਤਿੰਦਰ ਸਿੰਘ ਸੋਨੂ ,ਬਬਜੋਤ ਸਿੰਘ ਗੁਰਨਾਮ ਸਿੰਘ ,ਪਰਮਵੀਰ ਸਿੰਘ ਆਦੀ ਹਾਜ਼ਰ ਸਨ।