ਰੋਜ਼ਾਨਾ 24 ਨਿਊਜ਼: ਅੱਜ ਗੁਰਦੁਆਰਾ ਗੋਲਡਨ ਐਵਨਿਊ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਗੁਰੂ ਘਰ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗੋਲਡੀ ਦੀ ਰਿਹਾਇਸ਼ ਸ਼ਾਂਤੀ ਵਿਹਾਰ ਮਕਸੂਦਾ ਵਿਖੇ ਹੋਈ।
ਜਿਸ ਵਿੱਚ ਕਮੇਟੀ ਦੇ ਚੇਅਰਮੈਨ ਗੁਰਮੁਖ ਸਿੰਘ ਐਮ.ਏ,ਪ੍ਰਧਾਨ ਗੁਰਬਚਨ ਸਿੰਘ,ਮੀਤ ਪ੍ਰਧਾਨ ਰਣਜੀਤ ਸਿੰਘ ਗੋਲਡੀ,ਸਕੱਤਰ ਸੁਰਜੀਤ ਸਿੰਘ,ਜੋਗਿੰਦਰ ਸਿੰਘ ਅਤੇ ਰਘਬੀਰ ਸਿੰਘ ਸ਼ਾਂਤੀ ਵਿਹਾਰ ਆਦਿ ਸ਼ਾਮਿਲ ਹੋਏ ਮੀਟਿੰਗ ਵਿੱਚ ਸਿੱਖ ਕੌਮ ਤੇ ਹੋਰ ਰਹੇ ਚੌਹ ਤਰਫਾ ਹਮਲੇ ਬਾਰੇ ਚਿੰਤਾ ਪ੍ਰਗਟ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ ਅਤੇ ਹਰਪ੍ਰੀਤ ਸਿੰਘ ਸੋਨੂ ਤੇ ਆਗਾਜ਼ ਐਨਜੀਓ ਦੀ ਟੀਮ ਦੇ ਮੁਖੀ ਪਰਮਪ੍ਰੀਤ ਸਿੰਘ ਵਿਟੀ ਸ਼ਾਮਿਲ ਸਨ। ਮੀਟਿੰਗ ਵਿੱਚ ਚੇਅਰਮੈਨ ਗੁਰਮੁਖ ਸਿੰਘ ਐਮ.ਏ,ਗੁਰਬਚਨ ਸਿੰਘ ਤੇ ਰਣਜੀਤ ਸਿੰਘ ਗੋਲਡੀ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸਿੱਖ ਤਾਲਮੇਲ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸਲਾਘਾ ਕਰਦਿਆਂ ਕਿਹਾ ਕਿ ਆਗਾਜ ਟੀਮ ਵੀ ਵਧਾਈ ਦੀ ਪਾਤਰ ਹੈ ਜੋ ਤਾਲਮੇਲ ਕਮੇਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ।
ਅਸੀਂ ਆਏ ਹੋਏ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਯਕੀਨ ਦਵਾਉਂਦੇ ਹਾਂ ਕੀ ਸਿੱਖ ਤਾਲਮੇਲ ਕਮੇਟੀ ਵੱਲੋਂ ਸਿੱਖੀ ਦੀ ਚੜ੍ਹਦੀ ਕਲਾ ਲਈ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ ਅਸੀਂ ਤਨ ਮਨ ਧਨ ਨਾਲ ਸਾਥ ਦੇਵਾਂਗੇ ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ ਅਤੇ ਆਗਾਜ਼ ਐਨਜੀਓ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ ਨੇ ਕਿਹਾ ਸ਼ਹਿਰ ਦੇ ਸਮੂਹ ਗੁਰੂ ਘਰਾਂ ਅਤੇ ਸਿੱਖ ਜਥੇਬੰਦੀਆਂ ਨੂੰ ਅਸੀਂ ਪੰਥਕ ਕਾਰਜਾਂ ਲਈ ਨਾਲ ਲੈ ਕੇ ਚਲਾਂਗੇ ਕਿਉਂਕਿ ਪੰਥ ਵਿਰੋਧੀ ਸ਼ਕਤੀਆਂ ਬਹੁਤ ਤੇਜ਼ੀ ਨਾਲ ਸਿੱਖੀ ਵਿਰੋਧੀ ਸਾਜਿਸ਼ਾਂ ਰਚ ਰਹੀਆਂ ਹਨ ਜਿਸ ਦਾ ਮੁਕਾਬਲਾ ਇਕੱਠੇ ਹੋ ਕੇ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਪਰਮਪ੍ਰੀਤ ਸਿੰਘ ਵਿੱਟੀ,ਅਮਰਜੀਤ ਸਿੰਘ,ਕਮਲਜੀਤ ਸਿੰਘ,ਜਸਪ੍ਰੀਤ ਸਿੰਘ,ਸੁੱਖਜੀਤ ਸਿੰਘ,ਜਸਵਿੰਦਰ ਸਿੰਘ,ਪ੍ਰਬਜੀਤ ਸਿੰਘ,ਸਨਦੀਪ ਸਿੰਘ,ਸਤਬੀਰ ਸਿੰਘ ਆਦੀ ਹਾਜ਼ਰ ਸਨ।